ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਵਲ ਮਜ਼ਬੂਤ ਕਦਮ

ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਜ਼ਰੀਏ ਜਾਗਰੂਕਤਾ ਘਰ-ਘਰ ਤੱਕ ਪਹੁੰਚੀ:ਨੀਨਾ ਮਿੱਤਲ 

ਪਿੰਡ ਦਭਾਲੀ ਖੁਰਦ ‘ਚ ਵਿਧਾਇਕਾ ਨੀਨਾ ਮਿੱਤਲ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ 

ਰਾਜਪੁਰਾ,05 ਜੂਨ(ਹਿਮਾਂਸ਼ੂ ਹੈਰੀ):ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਸੂਬੇ ਦੇ ਅਵਾਮ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਸੰਦੇਸ਼ ਨੂੰ ਹੋਰ ਅੱਗੇ ਵਧਾਉਂਦਿਆਂ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਪਿੰਡ ਦਭਾਲੀ ਖੁਰਦ ਵਿੱਚ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਵਿੱਢਣ ਤੋਂ ਬਚਾਉਣ ਲਈ ਸਾਰੇ ਪੱਧਰਾਂ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ “ਇਹ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਾਡੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਜੰਗ ਜਿੱਤਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ  ਪਿੰਡ ਪੱਧਰ ‘ਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖੇਡ ਸਟੇਡੀਅਮਾਂ ਦੀ ਸਹੂਲਤ ਉਪਲਬਧ ਕਰਵਾਉਣ ਦਾ ਫੈਸਲਾ ਲਿਆ ਹੈ, ਜਿਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵੱਲ ਵਿਆ ਹੈ। ਪਿੰਡ ਦਭਾਲੀ ਖੁਰਦ ਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਨਸ਼ਿਆਂ ਦੀ ਲੱਤ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੀ ਸੀ ਪ੍ਰੰਤੂ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਜ਼ਰੀਏ ਜਾਗਰੂਕਤਾ ਘਰ-ਘਰ ਤੱਕ ਪਹੁੰਚੀ ਹੈ।ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਦੇ ਹਰ ਪਿੰਡ ਤੇ ਹਰ ਕਸਬੇ ਵਿੱਚ ਨਸ਼ੇ ਵਿਰੋਧੀ ਟੀਮਾਂ ਆਪਣਾ ਕੰਮ ਕਰ ਰਹੀਆਂ ਹਨ ਇਸ ਮੁਹਿੰਮ ਆਮ ਨਾਗਰਿਕ ਤੇਜ਼ੀ ਨਾਲ ਜੁੜ ਰਹੇ ਹਨ।ਪਿੰਡ ਵਾਸੀਆਂ ਨੇ ਵੀ ਸਰਕਾਰੀ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਆਪਣੇ ਪੱਖੋਂ ਵੀ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਮਕਾਨ-ਮਕਾਨ ਜਾ ਕੇ ਨਸ਼ਿਆਂ ਦੇ ਵਿਰੋਧ ਵਿੱਚ ਚਲ ਰਹੀਆਂ ਜਾਗਰੂਕਤਾ ਮੁਹਿੰਮਾਂ ਦਾ ਹਿੱਸਾ ਬਣਨ ਵਾਲੀਆਂ ਟੀਮਾਂ ਲੋਕਾਂ ਨੂੰ ਸਮਝਾ ਰਹੀਆਂ ਹਨ ਕਿ ਇਹ ਲੜਾਈ ਸਿਰਫ਼ ਕਾਨੂੰਨੀ ਜਾਂ ਪ੍ਰਸ਼ਾਸਕੀ ਨਹੀਂ, ਸਗੋਂ ਸਮਾਜਿਕ ਭੂਮਿਕਾ ਦੀ ਵੀ ਲੋੜ ਹੈ।ਇਸ ਮੌਕੇ ‘ਤੇ ਪੂਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ ਅਤੇ ਦਾਅਵਾ ਕੀਤਾ ਕਿ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। “ਅਸੀਂ ਹਲਕਾ ਰਾਜਪੁਰਾ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਾਂਗੇ।ਸੈਮੀਨਾਰ ਦੌਰਾਨ ਪਿੰਡ ਦੇ ਨੌਜਵਾਨਾਂ ਨੇ ਨਸ਼ਾ ਮੁਕਤੀ ਸਲੋਗਨਾਂ ਵਾਲੇ ਪੋਸਟਰਾ ਅਤੇ ਹੋਰ ਸਮੱਗਰੀ ਰਾਹੀਂ ਵੀ ਲੋਕਾਂ ਨੂੰ ਸੰਦੇਸ਼ ਦਿੱਤਾ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਜਾਗਰੂਕਤਾ ਰੈਲੀਆਂ ਅਤੇ ਸੈਮੀਨਾਰ ਲਗਾਤਾਰ ਜਾਰੀ ਰਹਿਣਗੇ।ਇਸ ਦੌਰਾਨ ਪਿੰਡ ਵਾਸੀਆਂ ਨੂੰ ਪਿੰਡ ਵਿੱਚੋਂ ਨਸ਼ਾ ਖਤਮ ਕਰਨ ਅਤੇ ਨਸ਼ਾ ਨਾ ਕਰਨ ਦੀ ਸਹੁੰ ਵੀ ਚਕਵਾਈ ਗਈ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਵੱਲੋਂ ਪਿੰਡ ਵਿੱਚ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਬੀਡੀਪੀਓ ਬੰਨਦੀਪ ਸਿੰਘ,ਐਸ ਐਚ ਓ ਗੁਰਦੀਪ ਸਿੰਘ,ਸਰਪੰਚ ਸੁਰਿੰਦਰ ਕੌਰ ਦੁਭਾਲੀ ਖੁਰਦ,ਕੋਸਲਰ ਰਾਜੇਸ਼ ਕੁਮਾਰ ਇੰਚਾਰਜ ਨਸਾ ਵਿਰੋਧੀ ਟੀਮ,ਕਮਲਜੀਤ ਸਿੰਘ, ਪ੍ਰੇਮ ਸਿੰਘ, ਕੁਲਵਿੰਦਰ ਸਿੰਘ,ਸ਼ੇਰ ਸਿੰਘ,ਸਰਪੰਚ ਜਗਤਾਰ ਸਿੰਘ ਦੁਭਾਲੀ ਕਲਾ, ਗੁਰਤੇਜ ਸਿੰਘ ,ਸਤਵਿੰਦਰ ਸਿੰਘ ਮਿਰਜ਼ਾਪੁਰ, ਜਤਿੰਦਰ ਸਿੰਘ ਰੋਮੀ ਅਬਰਾਵਾ,ਬਿੰਦਰ ਸਿੰਘ ਭੋਗਲ ,ਸੈਕਟਰੀ ਅਮਰਜੀਤ ਸਿੰਘ, ਤਰਲੋਕ ਸਿੰਘ, ਭਿੰਦਰ ਸਿੰਘ, ਅਮਨ ਸੈਣੀ ਦੁਭਾਲੀ ਕਲਾ,ਕੇਸਰ ਸਿੰਘ ਸਾਬਕਾ ਸਰਪੰਚ,ਭਾਗ ਸਿੰਘ,ਬਲਵੀਰ ਸਿੰਘ ਜੰਗੀ, ਕਰਨੈਲ ਸਿੰਘ, ਅਮਰੀਕ ਸਿੰਘ, ਦਿਲਬਾਗ ਸਿੰਘ ,ਜਸਵੀਰ ਸਿੰਘ, ਸੋਮਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਮੋਜੂਦ ਸਨ।

Leave a Reply

Your email address will not be published. Required fields are marked *