ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਲੜਕੇ-ਲੜਕੀਆਂ ਦੀ ਸਟੇਟ ਅਤੇ ਜ਼ਿਲ੍ਹਾ ਪੱਧਰੀ ਕਬੱਡੀ ਲੀਗ ਕਰਵਾਉਣ ਦਾ ਕੀਤਾ ਗਿਆ ਐਲਾਨ

ਜਲਦੀ ਹੋਵੇਗੀ ਲੜਕੇ-ਲੜਕੀਆਂ ਦੀ ਸਟੇਟ ਅਤੇ ਜ਼ਿਲ੍ਹਾ ਪੱਧਰੀ ਕਬੱਡੀ ਲੀਗ : ਪ੍ਰਧਾਨ ਵਿਧਾਇਕ ਗੁਰਲਾਲ ਘਨੌਰ

ਪਟਿਆਲਾ/ਰਾਜਪੁਰਾ,28 ਜੁਲਾਈ (ਹਿਮਾਂਸ਼ੂ ਹੈਰੀ): ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਰਾਜਪੁਰਾ ਦੇ ਨਿੱਜੀ ਹੋਟਲ ਵਿਚ ਹੋਈ।ਜਿਸ ਵਿੱਚ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਜਲਦੀ ਹੀ ਲੜਕੇ-ਲੜਕੀਆਂ ਦੀ ਨੈਸ਼ਨਲ ਸਟਾਈਲ ਕਬੱਡੀ ਲੀਗ ਕਰਵਾਈ ਜਾਵੇਗੀ। ਇਨ੍ਹਾਂ ਲੀਗਾਂ ਰਾਹੀਂ ਚੁਣੀ ਗਈਆਂ ਟੀਮਾਂ ਨੂੰ ਅੱਗੇ ਰਾਸ਼ਟਰੀ ਪੱਧਰ ਉੱਤੇ ਖੇਡਣ ਦੇ ਮੌਕੇ ਦਿੱਤੇ ਜਾਣਗੇ।ਉਨ੍ਹਾ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਲਗਭਗ 18 ਸਾਲਾਂ ਮਗਰੋਂ ਪੰਜਾਬ ਦੀ ਕਬੱਡੀ ਟੀਮ ਨੇ ਨੈਸ਼ਨਲ ਪੱਧਰ ਤੇ ਕਾਂਸੇ ਦਾ ਤਮਗਾ ਜਿੱਤਿਆ ਹੈ, ਜੋ ਸੂਬੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਹੁਣ ਨੈਸ਼ਨਲ ਸਟਾਈਲ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਭਰ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਅਠ-ਅੱਠ ਟੀਮਾਂ ਬਣ ਕੇ ਸਟੇਟ ਦੇ ਨਾਲ ਜ਼ਿਲ੍ਹਾ ਪੱਧਰੀ ਕਬੱਡੀ ਲੀਗਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸੇ ਸਬੰਧੀ ਹਰੇਕ ਟੀਮ ਲਈ ਸਮਰਪਿਤ ਕੋਚਾਂ ਨੂੰ ਨਿਯੁਕਤ ਕੀਤਾ ਗਿਆ ਹੈ ਜੋ ਨਵੇਂ ਟੈਲੰਟ ਨੂੰ ਉਭਾਰਣ ਵਿਚ ਭੂਮਿਕਾ ਨਿਭਾਉਣਗੇ।ਇਸ ਮੌਕੇ ਤੇ ਐਸੋਸੀਏਸ਼ਨ ਦੇ ਸਮੂਹ ਆਹੁਦੇਦਾਰਾ ਵੱਲੋਂ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਇਹ ਯਕੀਨ ਦਵਾਇਆ ਕਿ ਪੰਜਾਬ ਵਿੱਚ ਕਬੱਡੀ ਲੀਗ ਦੇ ਆਯੋਜਨ ਦੌਰਾਨ ਕਿਸੇ ਵੀ ਕਿਸਮ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਐਸੋਸੀਏਸ਼ਨ ਦੇ ਜਰਨਲ ਸਕੱਤਰ ਤੇਜਿੰਦਰ ਸਿੰਘ ਮਿੱਡੂਖੇੜਾ,ਬਲਜੀਤ ਸਿੰਘ, ਇਕਬਾਲ ਸਿੰਘ ਸੰਧੂ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ ,ਕਮਲਪ੍ਰੀਤ ਸਿੰਘ, ਹਰਜੀਤ ਸਿੰਘ,ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਜੁਆਇੰਟ ਸਕੱਤਰ,ਕੁਲਦੀਪ ਸਿੰਘ,ਬਲਜਿੰਦਰ ਸਿੰਘ,ਜਸਕਰਨ ਕੌਰ ਅਤੇ ਚਰਨ ਸਿੰਘ ਨੂੰ ਖਜਾਨਚੀ, ਮਨਜੀਤ ਸਿੰਘ ਦਰਸ਼ਨ ਮੰਜੋਲੀ ਜ਼ਿਲ੍ਹਾ ਪ੍ਰਧਾਨ, ਸਰਪੰਚ ਇੰਦਰਜੀਤ ਸਿੰਘ ਸਿਆਲੂ ਜ਼ਿਲ੍ਹਾ ਖਜਾਨਚੀ, ਬਲਤੇਜ ਸਿੰਘ ਮੁਕਤਸਰ, ਨਿਰਮਲ ਸਿੰਘ ਫ਼ਤਹਿਗੜ੍ਹ ਸਾਹਿਬ, ਰਣਜੀਤ ਸਿੰਘ ਅਮ੍ਰਿਤਸਰ, ਗੁਰਮੀਤ ਸਿੰਘ ਸਮੇਤ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੈਕਟਰੀ ਸਮੇਤ ਹੋਰ ਵੀ ਮੋਜੂਦ ਸਨ।

Leave a Reply

Your email address will not be published. Required fields are marked *