
ਰਾਜਪੁਰਾ,15 ਸਤੰਬਰ (ਹਿਮਾਂਸ਼ੂ ਹੈਰੀ):ਆਮ ਆਦਮੀ ਪਾਰਟੀ ਵਲੋਂ ਰਾਜਪੁਰਾ ਦੇ ਆਪ ਆਗੂ ਰਾਜੇਸ਼ ਬਾਵਾ ਨੂੰ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਆਪ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਫੈਸਲਾ ਲਿਆ ਹੈ। ਜਿਸ ਵਿੱਚ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਇਸ ਨਿਯੁਕਤੀ ‘ਤੇ ਵਧਾਈ ਵੀ ਦਿੱਤੀ। ਇਸ ਮੌਕੇ ਰਾਜਪੁਰਾ ਦੇ ਵਿਧਾਇਕਾ ਨੇ ਕਿਹਾ ਕਿ ਰਾਜੇਸ਼ ਬਾਵਾ ਦੀ ਨਿਯੁਕਤੀ ਨਾਲ ਇਲਾਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਾਜੇਸ਼ ਬਾਵਾ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦਾ ਉਦੇਸ਼ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣਾ ਅਤੇ ਰਾਜਪੁਰਾ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਾ ਹੈ।