ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਨੇ ਪਾਣੀ ਬਚਾਓ ਅੰਦੋਲਨ ਨੰਗਲ ਡੈਮ ਧਰਨੇ ਚ ਵੱਡੇ ਕਾਫਲੇ ਨਾਲ ਕੀਤੀ ਸ਼ਮੂਲੀਅਤ

ਰਾਜਪੁਰਾ,14 ਮਈ(ਹਿਮਾਂਸ਼ੂ ਹੈਰੀ):ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਅੱਜ ਨੰਗਲ ਡੈਮ ਵਿਖੇ ਪਾਣੀ ਬਚਾਓ ਧਰਨੇ ਵਿੱਚ ਆਪਣੇ ਸਹਿਯੋਗੀਆਂ ਦੇ ਇੱਕ ਵੱਡੇ ਕਾਫ਼ਲੇ ਸਮੇਤ ਸ਼ਿਰਕਤ ਕੀਤੀ। ਇਹ ਧਰਨਾ ਪੰਜਾਬ ਦੇ ਹੱਕ ਦੇ ਪਾਣੀਆਂ ਦੀ ਰਾਖੀ ਲਈ ਚਲ ਰਹੀ ਮਾਨ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਵਿਧਾਇਕਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਜੋ ਫੈਸਲਾ ਲਿਆ ਹੈ, ਉਹ ਪੂਰੀ ਤਰ੍ਹਾਂ ਲੋਕ ਹਿਤੈਸ਼ੀ ਅਤੇ ਰਾਜ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖਣ ਵਾਲਾ ਹੈ।ਧਰਨੇ ਨੂੰ ਸੰਬੋਧਨ ਕਰਦੇ ਹੋਏ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਣੀ ਵੰਡ ਅਤੇ ਪੰਜਾਬ ਦੇ ਹੱਕ ਨੂੰ ਲੈ ਕੇ ਨਿਰਣਾਇਕ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਦੇ ਪਾਣੀ ਨੂੰ ਜ਼ਬਰਦਸਤੀ ਹੋਰ ਰਾਜਾਂ ਵੱਲ ਵਗਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਰਹੀ ਹੈ ਅਤੇ ਜਲਸਤਰ ਘੱਟਦਾ ਜਾ ਰਹੀ ਹੈ।ਵਿਧਾਇਕਾ ਨੀਨਾ ਮਿੱਤਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਅੰਦੋਲਨ ਵਿੱਚ ਆਪਣੀ ਭਾਗੀਦਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਇਹ ਕੇਵਲ ਸਰਕਾਰ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰੇ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਲਈ ਸੰਵਿਧਾਨਕ ਅਤੇ ਕਾਨੂੰਨੀ ਰਾਹਾਂ ਰਾਹੀਂ ਆਪਣੀ ਲੜਾਈ ਜਾਰੀ ਰੱਖੇਗੀ। ਧਰਨੇ ਵਿੱਚ ਸ਼ਾਮਲ ਹੋਏ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਸਰਕਾਰ ਦੇ ਫੈਸਲੇ ਦੀ ਸਮਰਥਨ ਕਰਦਿਆਂ ਕਿਹਾ ਕਿ ਇਹ ਲੜਾਈ ਪਿੱਛਲੇ ਕਈ ਸਾਲਾਂ ਦੀ ਉਪੇਖਾ ਨੂੰ ਖਤਮ ਕਰੇਗੀ।ਨੰਗਲ ਡੈਮ ਵਿਖੇ ਹੋਏ ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ “ਪਾਣੀ ਸਾਡਾ ਹੱਕ ਹੈ” ਦੇ ਨਾਅਰੇ ਲਗਾ ਕੇ ਪੰਜਾਬ ਦੇ ਹੱਕ ਦੀ ਗੂੰਜ ਪੈਦਾ ਕੀਤੀ।ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਦਬਾਅ ਹੇਠ ਨਹੀਂ ਆਏਗੀ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦੀ ਰਹੇਗੀ।ਇਸ ਮੌਕੇ ਜਗਦੀਪ ਸਿੰਘ ਅਲੂਣਾ, ਸੁਮਿਤ ਬਖਸੀ,ਯੂਥ ਪ੍ਰਧਾਨ ਰਾਜੇਸ਼ ਬੋਵਾ, ਅਮਰਿੰਦਰ ਸਿੰਘ ਮੀਰੀ,ਸਰਪੰਚ ਮਾਨ ਸਿੰਘ, ਰਿੰਕੂ, ਸਰਪੰਚ ਜਸਵੰਤ ਸਿੰਘ ਨੈਣਾ, ਸਰਪੰਚ ਜਸਵਿੰਦਰ ਸਿੰਘ ਜੈਲਦਾਰ ਸਾਮਦੂ, ਲਖਵਿੰਦਰ ਸਿੰਘ ਲੱਕੀ, ਕੁਲਦੀਪ ਸਿੰਘ ਬਨੂੰੜ, ਗੁਰਸ਼ਰਨ ਸਿੰਘ ਵਿੱਰਕ,ਅਮਨ ਸੈਣੀ, ਸਰਪੰਚ ਨਲਾਸ ਕਲਾ ,ਤਰੂਣ ਸ਼ਰਮਾ ਸਮੇਤ ਸੈਂਕੜੇ ਸਾਥੀਆਂ ਨੇ ਨੰਗਲ ਡੈਮ ਧਰਨੇ ਚ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *