ਰਾਜਪੁਰਾ ਮਹਿਲਾ ਵਿੰਗ ਵੱਲੋਂ ਨਵ-ਨਿਯੁਕਤ ਹਲਕਾ ਸੰਗਠਨ ਇੰਚਾਰਜ ਰਿਤੇਸ਼ ਬਾਂਸਲ ਨੂੰ ਕੀਤਾ ਗਿਆ ਸਨਮਾਨਿਤ

Rajpura Women's Wing honored newly appointed Halka Organization Incharge Ritesh Bansal

ਰਾਜਪੁਰਾ, 20 ਸਤੰਬਰ (ਹਿਮਾਂਸ਼ੂ ਹੈਰੀ): ਰਾਜਪੁਰਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਕਿਰਿਆ ਤਹਿਤ, ਨਵ-ਨਿਯੁਕਤ ਹਲਕਾ ਸੰਗਠਨ ਇੰਚਾਰਜ ਰਿਤੇਸ਼ ਬਾਂਸਲ ਨੂੰ ਇਸਤਰੀ ਵਿੰਗ ਰਾਜਪੁਰਾ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਐਮਐਲਏ ਰਾਜਪੁਰਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਇਸਤਰੀ ਵਿੰਗ ਕੋਆਰਡੀਨੇਟਰ ਅਨੀਤਾ ਰਾਣੀ ਨੇ ਆਪਣੀ ਪੂਰੀ ਟੀਮ ਸਮੇਤ ਕੀਤਾ।ਇਸ ਮੌਕੇ ਰਿਤੇਸ਼ ਬਾਂਸਲ ਨੇ ਇਸਤਰੀ ਵਿੰਗ ਰਾਜਪੁਰਾ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਐਮਐਲਏ ਨੀਨਾ ਮਿੱਤਲ ਦੀ ਯੋਗ ਅਗਵਾਈ ਹੇਠ ਉਹ ਪਾਰਟੀ ਦੇ ਹਿੱਤਾਂ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਹਿਤੈਸ਼ੀ ਨੀਤੀਆਂ ਅਤੇ ਫ਼ੈਸਲਿਆਂ ਨੂੰ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਪਾਰਟੀ ਨੂੰ ਮਜ਼ਬੂਤ ਬਣਾਉਣ ਵਾਸਤੇ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਇਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ।ਰੀਤੇਸ ਬਾਂਸਲ ਨੇ ਹੋਰ ਦੱਸਿਆ ਕਿ ਵਿਧਾਇਕਾ ਨੀਨਾ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ਵਿੱਚ ਨਿਯਮਿਤ ਤੌਰ ‘ਤੇ ਬਲਾਕ ਅਤੇ ਬੂਥ ਪੱਧਰ ਦੀਆਂ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਰਾਹੀਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ, ਆਉਣ ਵਾਲੇ ਸਮੇਂ ਵਿੱਚ ਚੋਣਾਂ ਤਿਆਰੀਆਂ ਲਈ ਵੀ ਖਾਸ ਰਣਨੀਤੀਆਂ ਤਿਆਰ ਕੀਤੀਆਂ ਜਾਣਗੀਆਂ।ਸਮੂਹ ਮੌਕੇ ਉਤੇ ਇਸਤਰੀ ਵਿੰਗ ਦੀ ਪੂਰੀ ਟੀਮ ਨੇ ਭਵਿੱਖ ਵਿੱਚ ਰਾਜਪੁਰਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਫੈਲਾਉਣ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਇਕਸੁਰਤਾ ਨਾਲ ਕੰਮ ਕਰਨ ਦਾ ਵਚਨ ਦਿੱਤਾ।ਇਸ ਮੌਕੇ ਮਹਿਲਾ ਵਿੰਗ ਕੋਆਰਡੀਨੇਟਰ ਅਨੀਤਾ ਰਾਣੀ ਨੇ ਕਿਹਾ ਕਿ ਇਸਤਰੀ ਵਿੰਗ ਪਾਰਟੀ ਦੇ ਹਰੇਕ ਪ੍ਰੋਗਰਾਮ ਵਿੱਚ ਵੱਡੀ ਭੂਮਿਕਾ ਨਿਭਾਏਗੀ ਅਤੇ ਮਹਿਲਾਵਾਂ ਨੂੰ ਪਾਰਟੀ ਨਾਲ ਹੋਰ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਰਿਤੇਸ਼ ਬਾਂਸਲ ਦੀ ਨਵੀਂ ਜਿੰਮੇਵਾਰੀ ਨਾਲ ਹਲਕੇ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ।


Leave a Reply

Your email address will not be published. Required fields are marked *