
ਮੋਹਾਲੀ/ਜ਼ੀਰਕਪੁਰ,26 ਅਗਸਤ(ਹਿਮਾਂਸ਼ੂ ਹੈਰੀ): ਭਾਰਤੀ ਜਨਤਾ ਪਾਰਟੀ ਦੇ ਡੇਰਾਬੱਸੀ ਇੰਚਾਰਜ ਅਤੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ 84 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਦੇ ਐਲਾਨ ਦੀ ਕੀਤੀ ਸ਼ਲਾਘਾ ਕਰਦੀਆਂ ਕਿਹਾ ਕਿ ਇਹ ਕੰਮ ਹੋਰ ਪਾਰਟੀਆਂ ਨਹੀਂ ਸਗੋਂ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ। ਇਸ ਮੌਕੇ ਬੋਲਦੇ ਹੋਏ ਖੰਨਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਹਰਿਆਣੇ ਦੇ 121 ਪਰਿਵਾਰਾਂ ਦੇ ਘਰਾਂ ਵਿਚੋਂ ਇਕ-ਇਕ ਮੈਂਬਰ ਨੂੰ ਨੌਕਰੀ ਦੇਣ ਦਾ ਜੋ ਵੱਡਾ ਐਲਾਨ ਕੀਤਾ ਹੈ ਇਹ ਬਹੁਤ ਹੀ ਸ਼ਲਾਘਾ ਯੋਗ ਹੈ। ਸੰਜੀਵ ਖੰਨਾ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਦਾ ਇਹ ਐਲਾਨ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਸਰਕਾਰ ਦਾ ਕਦਮ ਵੱਡੀ ਰਾਹਤ ਮੰਨਿਆ ਜਾਵੇਗਾ। ਉਨ੍ਹਾਂ ਦਸਿਆ ਕਿ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਕਤਲੇਆਮ ਹੋਇਆ ਸੀ। ਇਸ ਕਤਲੇਆਮ ਦੌਰਾਨ ਹਰਿਆਣਾ ਦੇ 121 ਲੋਕਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ ਦੇ ਪਰਿਵਾਰਾਂ ਦੀ ਸਹਿਮਤੀ ਨਾਲ ਹਰਿਆਣਾ ਸਰਕਾਰ ਵਲੋਂ ਉਨ੍ਹਾਂ ਦੇ ਘਰ ਦੇ ਇਕ ਇਕ ਮੈਂਬਰ ਨੂੰ ਪਹਿਲ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਸੰਜੀਵ ਖੰਨਾ ਨੇ ਦਸਿਆ ਕਿ 1984 ਦੇ ਦੰਗੇਆਂ ਸਮੇ ਹਰਿਆਣਾ ਵਿੱਚ ਹੋਏ ਸਿੱਖ ਕਤਲੇਆਮ ਦੌਰਾਨ 20 ਗੁਰਦੁਆਰੇ, 221 ਘਰ, 154 ਦੁਕਾਨਾਂ, 57 ਫੈਕਟਰੀਆਂ, 3 ਰੇਲਵੇ ਕੋਚ ਅਤੇ 85 ਵਾਹਨ ਸਾੜ ਦਿੱਤੇ ਗਏ ਸਨ ਜੋ ਕੀ ਬਹੁਤ ਹੀ ਦੁੱਖਦਾਈ ਹਨ। ਅੰਤ ਵਿੱਚ ਬੋਲਦੇ ਹੋਏ ਖੰਨਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਚੁੱਕੇ ਗਏ ਇਸ ਕਦਮ ਨੂੰ ਪੀੜਤ ਪਰਿਵਾਰਾਂ ਲਈ ਜਾਗੀ ਆਸਾ ਦੀ ਕਿਰਨ ਨੂੰ ਆਪਾਂ ਅੱਜ ਨਵੇਂ ਸਵੇਰੇ ਵਾਂਗ ਵੇਖਦੇ ਹੋਏ ਸੀਐਮ ਸੈਣੀ ਦੇ ਸ਼ਲਾਘਾਯੋਗ ਕਦਮ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਦੇਰ ਨਾਲ ਹੀ ਸਹੀ ਪਰ ਇਸ ਹੋਈ ਕੁਕ੍ਰਿਤ ਦੇ ਉੱਤੇ ਅੱਜ ਤੱਕ ਕਿਸੀ ਵੀ ਗੋਰਮੈਂਟ ਨੇ ਨਹੀਂ ਸੋਚਿਆ ਪਰ ਭਾਰਤੀ ਜਨਤਾ ਪਾਰਟੀ ਨੇ ਚਾਹੇ ਦੇਰ ਮਗਰੋਂ ਸੋਚਿਆ ਪਰ ਸੋਚਿਆ ਜਰੂਰ ਕਿਉਂਕਿ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਇਹ ਕੰਮ ਕੋਈ ਹੋਰ ਪਾਰਟੀ ਨਹੀਂ ਕਰ ਸਕਦੀ ਸੀ ਇਸ ਲਈ ਅਸੀਂ ਭਾਰਤੀ ਜਨਤਾ ਪਾਰਟੀ ਦੀ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਅਤੇ ਪਾਰਟੀ ਦੇ ਲਈ ਦਿਨ ਰਾਤ ਮੇਹਨਤ ਕਰ ਕੇ ਪਾਰਟੀ ਨੂੰ ਅੱਗੇ ਲੈ ਕੇ ਜਾਵਾਂਗੇ।