
ਬਿਊਰੋ ਰਿਪੋਰਟ ਆਈ ਬੀ ਐਨ ਪੰਜਾਬ ਨਿਊਜ਼
ਸੰਗਰੂਰ,25 ਮਾਰਚ: ਜੀਲਾ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਰ ਵਾਲਿਆ ਮੋਤਾ ਨੂੰ ਲੈ ਕੇ ਕਲ ਮੀਤੀ 28 ਮਾਰਚ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੇ ਜਿਆਦਤੀਆਂ ਧੱਕੇਸ਼ਾਹੀਆਂ ਵਿਰੁੱਧ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਵੇਰੇ 9:00 ਵਜੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਇਹ ਧਰਨਾ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੋਣ ਵਾਲਿਆ ਮੋਤਾ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ,ਮਾਲੀ ਸਹਾਇਤਾ ਤੇ ਬੱਚਿਆਂ ਨੂੰ ਨੌਕਰੀਆਂ ਅਤੇ ਪੜਾਈ ਯਕੀਨੀ ਬਣਾਉਣ ਲਈ ਅਤੇ ਲੋਕ ਪੱਖੀ ਮੁੱਦਿਆਂ ਨੂੰ ਲੈਕੇ ਦਿੱਤਾ ਜਾ ਰਿਹਾ ਹੈ। ਪਾਰਟੀ ਦੇ ਵਰਕਰਾਂ ਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵਿਰੋਧੀ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਜੀ
ਵਲੋਂ
ਸ਼੍ਰੋਮਣੀ ਅਕਾਲੀ ਦਲ ਜਿਲਾ ਸੰਗਰੂਰ