
ਰਾਜਪੂਰਾ,06 ਅਕਤੂਬਰ (ਹਿਮਾਂਸ਼ੂ ਹੈਰੀ): ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਵਿਦਿਆਰਥੀਆਂ ਨੇ ਸਤੰਬਰ 2025 ਵਿੱਚ ਐਨ.ਟੀ.ਸੀ ਸਕੂਲ ਰਾਜਪੁਰਾ ਵਿਖੇ ਹੋਏ ਜ਼ੋਨਲ ਐਥਲੈਟਿਕ ਮੁਕਾਬਲੇ ਵਿੱਚ ਚਾਰ ਤਗਮੇ ਜਿੱਤ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਗਲ ਹੈ ਕਿ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀ ਰੋਹਿਤ ਕੁਮਾਰ ਨੇ 200 ਮੀਟਰ ਅਤੇ 400 ਮੀਟਰ ਦੌੜ ਵਿੱਚ ਇੱਕ-ਇੱਕ ਸੋਨੇ ਦਾ ਤਗਮਾ ਅਤੇ ਲੰਬੀ ਛਾਲ ਵਿੱਚ ਇੱਕ ਚਾਂਦੀ ਦਾ ਤਗਮਾ ਜਿੱਤਿਆ ਅਤੇ ਮਨਸ਼ਬਦ ਸਿੰਘ ਨੇ 400 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਵਿਦਿਆਰਥੀਆਂ ਦੀ ਇਸ ਸੁਨਹਿਰੀ ਜਿੱਤ ‘ਤੇ ਟਿੱਪਣੀ ਕਰਦੇ ਹੋਏ, ਚੇਅਰਮੈਨ ਤਰਸੇਮ ਜੋਸ਼ੀ ਅਤੇ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਕੋਚ ਅਮਨਦੀਪ ਕੌਰ ਦਾ ਉਨ੍ਹਾਂ ਦੀ ਸਫਲਤਾ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੋਕੇ ਸਕੂਲ ਦੇ ਪ੍ਰਿੰਸੀਪਲ ਭਾਰਤੀ ਜੋਸ਼ੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਆਪਣੀ ਤਰੱਕੀ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।