विजिलेंस ब्यूरो ने इंस्पेक्टर को 30,000 रुपये की रिश्वत लेते रंगे हाथों पकड़ा
Vigilance Bureau catches inspector red-handed while taking bribe of Rs. 30,000

ਚੰਡੀਗੜ੍ਹ, 21 ਅਪ੍ਰੈਲ (ਬਿਊਰੋ ਰਿਪੋਰਟ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
चंडीगढ़, 21 अप्रैल (ब्यूरो रिपोर्ट): राज्य में भ्रष्टाचार के खिलाफ चल रही मुहिम के दौरान, पंजाब विजिलेंस ब्यूरो ने लुधियाना के पुलिस स्टेशन डिवीजन नंबर 4 में SHO के तौर पर तैनात इंस्पेक्टर गुरजीत सिंह को 30,000 रुपये की रिश्वत लेते हुए रंगे हाथों पकड़ा है। स्टेट विजिलेंस ब्यूरो के ऑफिशियल स्पोक्सपर्सन ने आज यहां यह जानकारी देते हुए बताया कि नूरवाला रोड लुधियाना के रहने वाले एक व्यक्ति की शिकायत के आधार पर उक्त आरोपी को गिरफ्तार किया गया है। उन्होंने आगे बताया कि शिकायतकर्ता के बेटे को डिवीजन नंबर 4 लुधियाना में दर्ज एक केस में गिरफ्तार किया गया था। शिकायतकर्ता ने आरोप लगाया कि जब वह लुधियाना के पुलिस स्टेशन डिवीजन नंबर 4 में अपने बेटे से मिलने गई, तो उसके बेटे ने उसे बताया कि पुलिस ने उसे बुरी तरह पीटा है और उसकी सोने की अंगूठी और चांदी का ब्रेसलेट भी छीन लिया है। इस बारे में, आरोपी इंस्पेक्टर ने सोने की अंगूठी और चांदी का ब्रेसलेट वापस करने के लिए 35,000 रुपये की रिश्वत मांगी, लेकिन शिकायतकर्ता ने रिश्वत मांगते समय पूरी बातचीत रिकॉर्ड कर ली। शिकायतकर्ता रिश्वत नहीं देना चाहता था, इसलिए उसने विजिलेंस ब्यूरो, लुधियाना से संपर्क किया। उनकी शिकायत पर शुरुआती जांच के बाद, विजिलेंस ब्यूरो की टीम ने जाल बिछाया, जिसके दौरान आरोपी इंस्पेक्टर को दो सरकारी गवाहों की मौजूदगी में शिकायतकर्ता से 30,000 रुपये की रिश्वत लेते हुए रंगे हाथों पकड़ा गया। इस संबंध में, आरोपी के खिलाफ विजिलेंस ब्यूरो पुलिस स्टेशन लुधियाना में प्रिवेंशन ऑफ करप्शन एक्ट के तहत केस दर्ज किया गया है और आगे की जांच चल रही है।
Chandigarh, April 21 (Bureau Report): During the ongoing drive against corruption in the state, the Punjab Vigilance Bureau has caught Inspector Gurjit Singh, posted as SHO at Police Station Division No. 4 Ludhiana, red-handed while accepting a bribe of Rs 30,000. Giving this information here today, the official spokesperson of the State Vigilance Bureau said that the said accused has been arrested based on the complaint of a resident of Noorwala Road Ludhiana. He further stated that the complainant’s son was arrested in a case registered in Division No.4 Ludhiana. The complainant alleged that when she went to meet her son at Police Station Division No. 4, Ludhiana, her son told her that the police had beaten her badly and had also seized her gold ring and silver bracelet. In this regard, the accused inspector demanded a bribe of Rs 35,000 to return the gold ring and silver bracelet, but the complainant recorded the entire conversation while demanding the bribe. The complainant did not want to pay the bribe, so he approached the Vigilance Bureau, Ludhiana. After an initial investigation on his complaint, the Vigilance Bureau team laid a trap, during which the accused inspector was caught red-handed accepting a bribe of Rs 30,000 from the complainant in the presence of two government witnesses. In this regard, a case under Prevention of Corruption Act has been registered against the accused at Vigilance Bureau Police Station Ludhiana and further investigation is underway.